ਪੰਜਾਬ ‘ਚ ਹੜ੍ਹਾਂ ਕਾਰਨ ਹੁਣ ਤੱਕ 11 ਮੌਤਾਂ

67
0

ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਤਾਜ਼ਾ ਅੰਕੜਾ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਹੜ੍ਹਾਂ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ। ਫਰੀਦਕੋਟ ਵਿੱਚ ਸਭ ਤੋਂ ਜ਼ਿਆਦਾ 3 ਮੌਤਾਂ ਹੋਈਆਂ ਹਨ।ਰੋਪੜ, ਫਤਿਹਗੜ੍ਹ ਸਾਹਿਬ ਤੇ ਮੁਹਾਲੀ ਵਿੱਚ 2-2 ਮੌਤਾਂ ਹੋਈਆਂ ਹਨ। ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ 1-1 ਮੌਤ ਹੋਈ ਹੈ। ਦੱਸ ਦੇਈਏ ਕਿ 5 ਲੋਕ ਲਾਪਤਾ ਹਨ ਤੇ 12 ਲੋਕ ਜ਼ਖਮੀ ਵੀ ਹੋਏ ਹਨ। ਪੰਜਾਬ ਦੇ 14 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਸੂਬੇ ਦੇ 1 ਹਜ਼ਾਰ 58 ਪਿੰਡ ਹੜ੍ਹਾਂ ਦੀ ਮਾਰ ਦੇ ਹੇਠ ਹਨ ।

ਪਟਿਆਲਾ ਅਤੇ ਰੋਪੜ ਜ਼ਿਲ੍ਹੇ ਦੀ ਕਰੀਬ ਅੱਧੀ ਆਬਾਦੀ ਪ੍ਰਭਾਵਿਤ ਹੋਈ ਹੈ। ਜਲੰਧਰ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਜਲੰਧਰ ਵਿੱਚ 18 ਹਜ਼ਾਰ 300 ਲੋਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ। ਲੁਧਿਆਣਾ ਵਿੱਚ 3100 ਲੋਕਾਂ ਹੜ੍ਹਾਂ ਦੀ ਮਾਰ ਦੀ ਹੇਠ ਆਏ ਹਨ। ਮੋਗਾ ਵਿੱਚ 1 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 13 ਹਜ਼ਾਰ 574 ਲੋਕਾਂ ਨੂੰ ਰੈਸਕਿਊ ਕੀਤਾ ਜਾ ਚੁੱਕਿਆ ਹੈ। ਪੰਜਾਬ ਵਿੱਚ ਹੜ੍ਹਾਂ ਕਾਰਨ ਫਸਲ ਦਾ ਵੀ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।