ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਈਦ-ਉਲ-ਫਿਤਰ ਨੂੰ ਲੈ ਕੇ ਗੁਲਾਬ ਦੇਵੀ ਰੋਡ ਸਥਿਤ ਮਸਜਿਦ ਈਦਗਾਹ ਪਹੁੰਚੇ। ਇਸ ਦੌਰਾਨ ਉਨ੍ਹਾਂ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਧਰਮ ਆਪਸੀ ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਇਸ ਨੂੰ ਲਾਗੂ ਕਰਕੇ ਦੇਸ਼ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।ਇਸ ਮੌਕੇ ਈਦਗਾਹ ਦੇ ਪ੍ਰਧਾਨ ਐਡਵੋਕੇਟ ਨਈਮ ਖਾਨ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਾਸਿਰ ਸਲਮਾਨੀ ਅਤੇ ਆਲ ਇੰਡੀਆ ਜਮਾਤ-ਏ-ਸਲਮਾਨੀ ਟਰੱਸਟ ਦੇ ਸੂਬਾ ਪ੍ਰਧਾਨ ਹਾਜੀ ਆਬਿਦ ਹਸਨ ਸਲਮਾਨੀ ਨੇ ਮੁਸਲਿਮ ਭਾਈਚਾਰੇ ਵੱਲੋਂ ਮਨੁੱਖਤਾਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ।