PM ਮੋਦੀ ਨੇ ਚੰਡੀਗੜ੍ਹ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

62
0

 

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਮ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ, ਪ੍ਰਕਾਸ਼ ਸਿੰਘ ਬਾਦਲ ਦਾ ਬੜਾ ਸਤਿਕਾਰ ਕਰਦੇ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਸੀ। ਸ੍ਰੀ ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ।