:ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨਾਂ ਵੱਲੋਂ ਵੀਰਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਬੀਐਸਐਫ ਦੀ ਬੀਓਪੀ ਘਣੀਆਂ ਕੇ ‘ਤੇ ਤਾਇਨਾਤ ਜਵਾਨਾਂ ਵਲੋਂ ਅੰਧਾਧੁੰਦ ਫਾਇਰਿੰਗ ਕੀਤੀ ਗਈ । ਜਾਣਕਾਰੀ ਅਨੁਸਾਰ ਵੀਰਵਾਰ ਦੀ ਰਾਤ 2 ਵਜੇ ਦੇ ਕਰੀਬ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੀ 113 ਬਟਾਲੀਅਨ ਦੀ ਬੀਓਪੀ ਘਣੀਏ ਕੇ ‘ਤੇ ਤਾਇਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕੀਤੇ। ਪਾਕਿਸਤਾਨੀ ਡ੍ਰੋਨ ਤੇ 100 ਤੋਂ ਵੱਧ ਫਾਇਰ ਕੀਤੇ ਗਏ । । ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ‘ਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਸਬੰਧਤ ਇਲਾਕੇ ਵਿੱਚ ਪਹੁੰਚ ਕਿ ਸਾਂਝੇ ਤੌਰ ਤੇ ਸਰਚ ਅਭਿਆਨ ਚਲਾਇਆ ਹੋਇਆ ਹੈ । ਇਥੇ ਦੱਸਣਯੋਗ ਹੈ ਕਿ ਇਸ ਬਟਾਲੀਅਨ ਨੂੰ ਪਹਿਲਾਂ ਵੀ ਪਾਕਿਸਤਾਨੀ ਡਰੋਨ ਹੇਠਾ ਸੁੱਟਣ ਵਿਚ ਕਾਮਯਾਬੀ ਹਾਸਲ ਕੀਤੀ ਸੀ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰੇਡਿਓ ਵਰਗਾ ਸੈਟ ਤੇ ਚਾਕੂ ਵੀ ਬਰਾਮਦ ਕਰਨ ਦੀ ਖ਼ਬਰ ਹੈ ।