Punjab Weather Update: ਅਗਲੇ ਪੰਜ ਦਿਨਾਂ ਤਕ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

58
0

ਲੁਧਿਆਣਾ : ਵੀਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬਾਦਲ ਛਾਏ ਰਹੇ। ਇਸਦੇ ਨਾਲ ਹੀ ਸਾਰਾ ਦਿਨ ਹਵਾਵਾਂ ਵੀ ਚੱਲਦੀਆਂ ਰਹੀਆਂ। ਮੌਸਮ ਵਿਭਾਗ ਨੇ ਸੂਬੇ ’ਚ ਅਗਲੇ ਪੰਜ ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਤੇ ਹਲਕੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਕੇਂਦਰ ਮੁਤਾਬਕ, ਇਸ ਦੌਰਾਨ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਤੱਕ ਤਾਪਮਾਨ ’ਚ ਗਿਰਾਵਟ ਹੋ ਸਕਦੀ ਹੈ। ਉੱਥੇ ਵੀਰਵਾਰ ਨੂੰ ਗੁਰਦਾਸਪੁਰ ’ਚ ਪਿਛਲੇ 24 ਘੰਟਿਆਂ ਦੌਰਾਨ 8.8 ਐੱਮਐੱਮ ਬਾਰਿਸ਼ ਹੋਈ। ਇੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ 20.6 ਡਿਗਰੀ, ਪਟਿਆਲਾ ’ਚ 35.1 ਡਿਗਰੀ ਤੇ 22 ਡਿਗਰੀ, ਲੁਧਿਆਣਾ ’ਚ 30 ਡਿਗਰੀ ਤੇ 23.4 ਡਿਗਰੀ ਸੈਲਸੀਅਸ, ਬਠਿੰਡਾ ’ਚ 37.4 ਡਿਗਰੀ ਤੇ 24 ਡਿਗਰੀ ਤੇ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਤੇ ਘੱਟ ਤੋਂ ਘੱਟ 22. 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।