ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

54
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਵਾਲੀ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਤੇ ਪ੍ਰਬੰਧਾਂ ਦੀ ਸ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਵਾਲੀ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਹਰ ਪਖੋਂ ਪੁਖ਼ਤਾ ਇੰਤਜ਼ਾਮ ਅਮਲ ‘ਚ ਲਿਆਂਦੇ ਜਾਣ। ਸਪੈਸ਼ਲ ਡੀਜੀਪੀ ਤੇ ਚੋਣਾਂ ਲਈ ਸਟੇਟ ਪੁਲਿਸ ਨੋਡਲ ਅਫ਼ਸਰ ਈਸ਼ਵਰ ਸਿੰਘ ਤੇ ਵਧੀਕ ਸੀਈਓ ਵਿਪੁਲ ਉਜਵਲ ਸਣੇ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਸੀਈਓ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਨਾਲ ਸਬੰਧਿਤ ਸਾਰੀਆਂ ਤਿਆਰੀਆਂ ‘ਤੇ ਢੁਕਵਾਂ ਅਮਲ ਲਿਆਉਂਦਿਆਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤੋਂ ਆਦਰਸ਼ ਚੋਣ ਜਾਬਤਾ, ਮਾਡਲ ਪੋਿਲੰਗ ਸਟੇਸ਼ਨਾਂ, ਪੋਿਲੰਗ ਸਟਾਫ਼, ਟਰਾਂਸਪੋਰਟੇਸ਼ਨ ਤੇ ਸੰਚਾਰ ਪਲਾਨ ਬਾਰੇ ਵਿਸਥਾਰਿਤ ਜਾਣਕਾਰੀ ਹਾਸਿਲ ਕੀਤੀ।