ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

57
0

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।

ਦੱਸ ਦੇਈਏ ਕਿ ਦਫ਼ਤਰਾਂ ਲਈ ਸਮਾਂ ਬਦਲਣ ਦੀ ਇਹ ਪ੍ਰਣਾਲੀ 15 ਜੁਲਾਈ ਤੱਕ ਲਾਗੂ ਰਹੇਗੀ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਪੂਰੇ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਇੱਕੋ ਜਿਹਾ ਰਹੇਗਾ। ਸਰਕਾਰ ਨੇ ਇਹ ਫੈਸਲਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਲਿਆ ਹੈ।

ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਸਮੇਂ ਅਨੁਸਾਰ ਦਫ਼ਤਰਾਂ ਨੂੰ ਤਿਆਰ ਰੱਖਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਸਰਕਾਰ ਦੀ ਤਰਫ਼ੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕੰਮਾਂ ਲਈ ਬਦਲੇ ਗਏ ਸਮੇਂ ਦੇ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ।