ਰਾਜਸਥਾਨ ’ਚ ਭਾਜਪਾ ਸਰਕਾਰ ਦੀ ਵਾਪਸੀ ਲਈ ਲੋਕ ਬੇਸਬਰੀ ਨਾਲ ਕਰ ਰਹੇ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ : ਨਿਤਿਨ ਚੱਢਾ

55
0

ਸ਼੍ਰੀ ਗੰਗਾਨਗਰ ਤੋਂ ਵਾਪਸੀ ਮੌਕੇ ਗੱਲਬਾਤ ‘ਚ ਕੀਤਾ ਖੁਲਾਸਾ

ਫਗਵਾੜਾ 4 ਜੁਲਾਈ ਭਾਜਪਾ ਦੀ ਕੌਮੀ ਲੀਡਰਸ਼ਿਪ ਦੇ ਹੁਕਮਾਂ ’ਤੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਇਲਾਕੇ ’ਚ 10 ਦਿਨਾਂ ਦੇ ਪ੍ਰਵਾਸ ਤੋਂ ਵਾਪਿਸ ਪਰਤੇ ਭਾਜਪਾ ਦੇ ਨੌਜਵਾਨ ਆਗੂ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਨਿਤਿਨ ਚੱਢਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਰਾਜਸਥਾਨ ਦੇ ਲੋਕ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉਨ੍ਹਾਂ ਦੇ ਵਿਰੋਧੀ ਸਚਿਨ ਪਾਇਲਟ ਦੀ ਧੜੇਬੰਦੀ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਦੋਵੇਂ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਵਿੱਚ ਸੂਬੇ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉਥੋਂ ਦੇ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਭਾਜਪਾ ਨੂੰ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਪਾਰਟੀ ਦੇ ਸੱਦੇ ’ਤੇ ਭੋਪਾਲ (ਮ.ਪ੍ਰ) ਵਿਖੇ ਦੋ ਰੋਜ਼ਾ ਵਰਕਸ਼ਾਪ ’ਚ ਵੀ ਸ਼ਿਰਕਤ ਕੀਤੀ, ਜਿੱਥੇ ਪਹਿਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਸੰਗਠਨ ਮੰਤਰੀ ਬੀ.ਐਲ. ਸੰਤੋਸ਼, ਜਦੋਂ ਕਿ ਦੂਜੇ ਦਿਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜੋਸ਼ ਦਾ ਸੰਚਾਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਸਥਾਨ ਦੇ ਸਿਆਸੀ ਹਾਲਾਤ ਅਤੇ ਆਮ ਲੋਕਾਂ ਦੀ ਰਾਏ ਜਾਣਨ ਲਈ ਦਸ ਦਿਨ ਦੀ ਫੇਰੀ ਤੇ ਭੇਜਿਆ ਗਿਆ। ਨਿਤਿਨ ਚੱਢਾ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਉਹ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਇਕਲੌਤੇ ਵਰਕਰ ਸਨ, ਜਿਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਹ ਅਜੇ ਯੁਵਾ ਹਨ, ਇਸ ਲਈ ਉਨ੍ਹਾਂ ਨੂੰ ਭੋਪਾਲ ਵਿਖੇ ਵਰਕਸ਼ਾਪ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਸੁਣ ਕੇ ਅਤੇ ਰਾਜਸਥਾਨ ਵਿੱਚ ਪਾਰਟੀ ਦੀ ਸੇਵਾ ਕਰਕੇ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ ਹੈ, ਜਿਸ ਲਈ ਉਹ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਵੀ ਤਹਿ ਦਿਲੋਂ ਧੰਨਵਾਦ ਕਰਦੇ ਹਨ।