ਪੰਜਾਬ BJP ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

51
0

ਪੰਜਾਬ ਭਾਜਪਾ ਦੇ ਮੁਖੀ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਿਲ ਸਨ।

ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣ ਦੀ ਕੀਤੀ ਅਪੀਲ। ਇਸ ਦੇ ਨਾਲ ਹੀ ਉਹ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮ ਤੀਰਥ ਮੱਥਾ ਟੇਕਣ ਲਈ ਵੀ ਪਹੁੰਚਣਗੇ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਕਰਨ ਤੋਂ ਸਾਫ਼ ਇਨਕਾਰ ਕੀਤਾ ਹੈ।

ਸੁਨੀਲ ਜਾਖੜ ਨਾਲ ਮੌਜੂਦ ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ।