ਵਾਤਾਵਰਨ ਦੀ ਸ਼ੁੱਧਤਾ ਲਈ ਘਰ ਘਰ ਬੂਟੇ ਲਗਾਉਣ ਦੀ ਸਖ਼ਤ ਜ਼ਰੂਰਤ – ਡਾਕਟਰ ਖੇੜਾ

60
0

ਖਰੜ : ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਵੱਲੋਂ ਬਲਾਕ ਖਰੜ ਦੇ ਪਿੰਡ ਮਜਾਤ ਵਿਖੇ ਜ਼ਿਲ੍ਹਾ ਚੇਅਰਮੈਨ ਇਸਤਰੀ ਵਿੰਗ ਸਰੋਜ਼ ਬਾਲਾ ਦੀ ਪ੍ਰਧਾਨਗੀ ਹੇਠ ਇੱਕ ਵਾਤਾਵਰਣ ਦੀ ਸ਼ੁੱਧਤਾ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਦਵਿੰਦਰ ਭਰਟੀਆ ਕੌਮੀ ਚੇਅਰਮੈਨ ਯੂਥ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਤਰਨਜੀਤ ਕੌਰ ਨੂੰ ਉਪ ਪ੍ਰਧਾਨ ਇਸਤਰੀ ਵਿੰਗ ਬਲਾਕ ਖਰੜ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਮੂਹ ਵਰਗ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਧਰਤੀ ਨੂੰ ਹਰੀ ਭਰੀ ਰੱਖਣ ਲਈ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਲਈ ਇਕੱਠੇ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ ਜਿਸ ਨਾਲ ਵਾਤਾਵਰਨ ਵੀ ਸ਼ੁਧ ਰਹੇਗਾ ਅਤੇ ਆ ਰਹੀ ਆਕਸੀਜਨ ਦੀ ਘਾਟ ਵੀ ਪੂਰੀ ਕੀਤੀ ਜਾ ਸਕਦੀ ਹੈ । ਹੋਰਨਾਂ ਤੋਂ ਇਲਾਵਾ ਨਰਿੰਦਰ ਕੌਰ ਚੇਅਰਪਰਸਨ ਇਸਤਰੀ ਵਿੰਗ ਬਲਾਕ ਖਰੜ, ਮੰਜਨਾ ਕੁਮਾਰੀ ਉਪ ਚੇਅਰਪਰਸਨ ਇਸਤਰੀ ਵਿੰਗ ਬਲਾਕ ਖਰੜ, ਸੁਖਵਿੰਦਰ ਸਿੰਘ, ਧਰਮ ਸਿੰਘ ਖਾਲਸਾ, ਰਣ ਸਿੰਘ, ਜਸਵਿੰਦਰ ਸਿੰਘ ਰੋਪੜ੍ਹ, ਜਸਵਿੰਦਰ ਕੌਰ, ਬਲਜੀਤ ਸਿੰਘ, ਜਸਵੀਰ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।