ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…

62
0

ਪਿਛਲੇ 40 ਘੰਟਿਆਂ ਤੋਂ ਵਧ ਸਮੇਂ ਤੋਂ ਪੰਜਾਬ ਸਣੇ ਉੱਤਰੀ ਭਾਰਤ ’ਚ ਪੈ ਰਹੇ ਮੋਹਲੇਧਾਰ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਉਤੇ ਅਪੀਲ ਕੀਤੀ ਹੈ- ”ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..

ਉਧਰ, ਸੂਬਿਆਂ ਨੇ ਆਪਣੇ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਹਨ। ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਦਰਿਆ ਨਾਲ ਲੱਗਦੇ ਕਈ ਪਿੰਡ ਖਾਲ੍ਹੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਧਰ, ਫਿਲੌਰ ਨੇੜੇ ਸਤਲੁਜ ਦਰਿਆ ਦੇ ਬੰਨ੍ਹ ਵਿਚ ਦਰਾਰ ਦੀ ਖਬਰ ਆ ਰਹੀ ਹੈ।

ਰਾਜਪੁਰਾ ਦੇ ਥਰਮਲ ਪਲਾਂਟ ਵਿਚ ਪਾਣੀ ਭਰ ਗਿਆ ਹੈ। ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਥੋਂ ਰੈਸਕਿਊ ਕੀਤਾ ਗਿਆ ਗਿਆ। ਇਥੇ ਸਥਿਤ ਨੀਲਮ ਹਸਪਤਾਲ ਵਿਚੋਂ ਮਰੀਜ਼ਾਂ ਨੂੰ ਸ਼ਿਫਟ ਕੀਤਾ ਜਾ ਰਿਹਾ ਹੈ।