ਮੋਗਾ: ਖਾਲਿਸਤਾਨੀ ਸਮਰੱਥਕ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬ ਪੁਲਿਸ ਵਲੋਂ ਉਸਨੂੰ 36 ਦਿਨਾਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ।ਇੱਥੇ ਦੱਸ ਦਈਏ ਕਿ ਮੋਗਾ ਦਾ ਰੋਡੇ ਪਿੰਡ ਤੋਂ ਹੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ਵਿਚ ਰੁਕਿਆ ਹੋਇਆ ਹੈ, ਪੁਲਿਸ ਨੇ ਐਕਸ਼ਨ ਲੈਂਦਿਆ ਅੱਜ ਸਵੇਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਇਹ ਪੁਸ਼ਟੀ ਕੀਤੀ ਹੈ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਲੈ ਜਾ ਚੁੱਕੀ ਹੈ।
ਅਸਾਮ ਦੇ ਡਿਬਰੂਗੜ੍ਹ ਲਿਜਾਇਆ ਜਾਵੇਗਾ
ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਭਿਸੀਆਣਾ ਹਵਾਈ ਅੱਡੇ ਅੰਦਰ ਲਿਜਾਇਆ ਗਿਆ ਹੈ।ਇਥੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਰਿਹਾ ਹੈ।