ਜਲੰਧਰ : ਇਨਕਮ ਟੈਕਸ ਵਿਭਾਗ ਨੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਈਸਾਈ ਭਾਈਚਾਰੇ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਹੈ।
ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਇਨਕਮ ਟੈਕਸ ਦੀ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਟੀਮ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਨਜ਼ਰਬੰਦ ਕਰ ਲਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਹੈ।