ਪੰਜਾਬ ‘ਚ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

50
0

ਪੰਜਾਬ ਵਿੱਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ । ਇਸ ਦਿਨ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

 

Gazetted holiday in Punjab

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਸਨਮਾਨ ਵਿੱਚ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ।