ਨਵੀਂ ਦਿੱਲੀ, ਜੇਐਨਐਨ : ਸਪੁਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਅਪੀਲ ਮਨਜ਼ੂਰ ਕਰਿਦਆਂ ਦੋਹਰੇ ਸੰਵਿਧਾਨ ਮਾਮਲੇ ‘ਚ ਅਕਾਲੀ ਦਲ ਨੂੰ ਰਾਹਤ ਦਿੱਤੀ ਹੈ। ਹੁਸ਼ਿਆਰਪੁਰ ਦੀ ਅਦਾਲਤ ‘ਚ ਚੱਲ ਰਿਹਾ ਮਾਮਲਾ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਦੀ ਹੁਸ਼ਿਆਰਪੁਰ ਅਦਾਲਤ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਾਂ ਵਿਰੁੱਧ ਦਾਇਰ ਜਾਲ੍ਹਸਾਜ਼ੀ ਅਤੇ ਧੋਖਾਧੜੀ ਦੇ ਕਥਿਤ ਮਾਮਲੇ ਵਿਚ ਤਲਬ ਕਰਨ ਨੂੰ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।
ਸਾਰੇ ਪੱਖਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਿਤਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਹੁਸ਼ਿਆਰਪੁਰ ਅਦਾਲਤ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਅਕਾਲੀ ਦਲ ਦੇ ਦੋਹਰੇ ਗਠਨ ‘ਤੇ ਫੈਸਲਾ ਸੁਣਾਉਂਦਿਆਂ ਜਸਟਿਸ ਐਮਆਰਸ਼ਾਹ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਕੋਈ ਸਬੂਤ ਨਹੀਂ ਮਿਲਿਆ ਹੈ, ਅਪਰਾਧਿਕ ਕਾਰਵਾਈ ਰੱਦ ਕਰ ਦਿੱਤੀ ਗਈ ਹੈ, ਇਹ ਸਪੱਸ਼ਟ ਤੌਰ ‘ਤੇ ਕਾਨੂੰਨ ਦੀ ਦੁਰਵਰਤੋਂ ਦਾ ਮਾਮਲਾ, ਸਾਰੇ ਪੱਖਾਂ ਨੂੰ ਦੇਖਦਿਆਂ ਆਦੇਸ਼ ਨੂੰ ਰੱਦ ਕਰ ਦਿੱਤਾ।’
11 ਅਪ੍ਰੈਲ ਨੂੰ ਸੁਰੱਖਿਅਤ ਰੱਖਿਆ ਸੀ ਫੈਸਲਾ
ਸੁਪਰੀਮ ਕੋਰਟ ‘ਚ ਅਕਾਲੀ ਦਲ ਦੇ ਮੁਖੀ ਤੇ ਹੋਰ ਸਹਿਯੋਗੀਆਂ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ 11 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨਰਾਂ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਜਾਲ੍ਹਸਾਜ਼ੀ ਅਤੇ ਧੋਖਾਧੜੀ ਦੇ ਦੋਸ਼ਾਂ ਦਾ ਕੋਈ ਆਧਾਰ ਨਹੀਂ ਹੈ।