ਨਵੀਂ ਦਿੱਲੀ: ਐਕਸਾਈਜ਼ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਉਪਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰਾਉਜ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਪਰਾਧ ’ਚ ਸਿਸੋਦੀਆ ਦੀ ਸ਼ਮੂਲੀਅਤ ਦੇ ਬਾਰੇ ਪਹਿਲੀ ਨਜ਼ਰ ’ਚ ਸਬੂਤ ਮਿਲੇ ਹਨ। ਇਕ ਦਿਨ ਪਹਿਲਾਂ ਸੀਬੀਆਈ ਮਾਮਲੇ ’ਚ ਵੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ’ਤੇ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ।