ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਦੇ 18 ਮਹੀਨਿਆਂ ਦੇ ਲਾਰਿਆਂ ਦਾ ਲੋਲੀਪੋਪ ਫੂਕਿਆ

The raw value of the education department

66
0

ਤਨਖਾਹ ਕਟੋਤੀ ਬੰਦ ਨਾ ਕਰਨ ਅਤੇ ਰੈਗੂਲਰ ਨਾ ਕਰਨ ਦਾ ਰੋਸ ਜਤਾ ਰਹੇ ਨੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮੇ

19 ਅਕਤੂਬਰ 2023 ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 7 ਜੁਲਾਈ 2023 ਨੂੰ ਮੀਟਿੰਗ ਕਰਕੇ ਮੰਗਾਂ ਤੇ ਸਹਿਮਤੀ ਦਿੰਦੇ ਹੋਏ ਕਰਮਚਾਰੀਆ ਦੀ ਹੜਤਾਲ ਖਤਮ ਕਰਵਾਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਮੰਗਾਂ ਦਾ ਨਹੀ ਹੋਇਆ ਹੱਲ: ਆਗੂ

ਮਿਤੀ 16.10.2023( ਜਲੰਧਰ) ਆਮ ਆਦਮੀ ਪਾਰਟੀ ਦੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਦੋਰਾਨ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਲਗਾਏ ਜਾ ਰਹੇ ਲਾਰਿਆਂ ਦਾ ਲੋਲੀਪਾਪ ਪ੍ਰੈੱਸ ਕਲੱਬ ਚੋਕ ਚ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ ਕਿ ਸੂਬਾ ਸਰਕਾਰ ਨੇ 18 ਮਹੀਨਿਆਂ ਤੋਂ ਦਫ਼ਤਰੀ ਕਾਮਿਆਂ ਦੀ ਤਨਖਾਹ ਪੂਰੀ ਨਹੀ ਕੀਤੀ। ਆਗੂਆ ਨੇ ਕਿਹਾ ਕਿ ਵਿਭਾਗ ਕੱਚੇ ਮੁਲਾਜ਼ਮਾਂ ਦੇ ਕੰਮ ਚ ਤਾਂ ਵਾਧਾ ਕਰ ਰਿਹਾ ਪਰ ਤਨਖਾਹ ਪੂਰੀ ਨਹੀ ਕੀਤੀ ਜਾ ਰਹੀ।
ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ 17 ਮਹੀਨਿਆ ਦੋਰਾਨ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਰਾਨ ਦੋਵੇ ਸਿੱਖਿਆ ਮੰਤਰੀ ਪਹਿਲਾਂ ਮੀਤ ਹੇਅਰ ਅਤੇ ਹੁਣ ਹਰਜੋਤ ਸਿੰਘ ਬੈਂਸ ਵਿਭਾਗੀ ਅਧਿਕਾਰੀਆ ਨੂੰ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਨੂੰ ਦੂਰ ਕਰਨ ਲਈ ਮੀਟਿੰਗਾਂ ਵਿਚ ਆਦੇਸ਼ ਦੇ ਚੁੱਕੇ ਹਨ ਪਰੰਤੂ 17 ਮਹੀਨਿਆ ਤੋਂ ਸਿੱਖਿਆ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਵੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਨਹੀ ਕੀਤੀ ਜਾ ਰਹੀ ਹੈ। ਆਗੂਆ ਨੇ ਕਿਹਾ ਕਿ 17 ਮਹੀਨਿਆ ਦੋਰਾਨ ਵਿਭਾਗ ਨੇ ਨਾ ਤਾਂ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਦਾ ਹੱਲ ਕੀਤਾ ਅਤੇ ਨਾ ਹੀ ਰੈਗੂਲਰ ਦਾ ਮਸਲਾ ਹੱਲ ਕੀਤਾ ਹੋਰ ਤਾਂ ਹੋਰ ਹੁਣ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਨੂੰ ਸਤੰਬਰ 2023 ਦੀ ਤਨਖਾਹ ਵੀ ਨਸੀਬ ਨਹੀ ਹੋਈ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਅਤੇ ਆਈ ਈ ਆਰ ਟੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਲਲਿਤ ਮਿਸ਼ਰਾ, ਰਜੀਵ, ਆਸ਼ੀਸ਼, ਸੁਖਰਾਜ, ਗਗਨ ਸਿਆਲ .. ਨੇ ਕਿਹਾ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਵੱਲੋਂ 6 ਜੁਲਾਈ 2023 ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਦੋਰਾਨ 7 ਜੁਲਾਈ ਨੂੰ ਡੀ ਜੀ ਐਸ ਈ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆ ਗਈਆ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ਤੇ ਸਹਿਮਤੀ ਬਨਣ ਤੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਗਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਕੱਚੇ ਦਫਤਰੀ ਮੁਲਾਜ਼ਮਾਂ ਦੀਆ ਮੰਗਾਂ ਦਾ ਕੋਈ ਹੱਲ ਨਹੀ ਹੋਇਆ। ਆਗੂਆ ਨੇ ਕਿਹਾ ਕਿ ਤਨਖਾਹ ਕਟੋਤੀ ਦੂਰ ਨਾ ਹੋਣ, ਸਤੰਬਰ ਮਹੀਨੇ ਦੀਆਂ ਤਨਖਾਹਾਂ ਰੁਕਣ ਅਤੇ ਰੈਗੂਲਰ ਨਾ ਕਰਨ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਜ਼ਮ ਅਤੇ ਆਈ ਈ ਆਰ ਟੀ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕਰਨ ਲਈ ਅੱਜ ਜ਼ਿਲ੍ਹਾਂ ਦਫਤਰ ਵਿਖੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਤੇ ਜਿਲਾ ਸਿੱਖਿਆ ਅਫ਼ਸਰ ਨੂੰ 17 ਤੋਂ 18 ਅਕਤੂਬਰ ਤੱਕ ਸੂਬੇ ਭਰ ਵਿਚ ਕਾਲੇ ਬਿੱਲੇ ਲਾ ਕੇ ਕੰਮ ਕਰਨ ਤੇ 19 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਰੋਸ ਪਰਦਰਸ਼ਨ ਕਰਨ ਸਬੰਧੀ ਅਲਟੀਮੇਟਮ ਦਿੱਤਾ। ਆਗੂਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗੂੰ ਲਾਰੇ ਲਗਾ ਰਹੀ ਹੈ ਇਸ ਲਈ ਮੁਲਾਜਮ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਰਹੇ ਹਨ ਅਤੇ 19 ਅਕਤੂਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਰੋਸ ਮਾਰਚ ਕਰਨਗੇ।