ਹਲਕਾ ਸ਼ਾਹਕੋਟ ਵਿਚ ਅਕਾਲੀ ਦਲ ਨੂੰ ਵੱਡਾ ਝੱਟਕਾ ਬੱਲੀ ਥਿੰਦ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ

63
0

 

ਮਹਿਤਪੁਰ 22 ਅਪ੍ਰੈਲ (ਮਨੋਜ਼ ਚੋਪੜਾ) 10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਬੱਲ ਮਿਲਿਆ ਜਦ ਡਾ. ਅਮਰਜੀਤ ਸਿੰਘ ਥਿੰਦ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਸਰਕਲ ਪ੍ਰਧਾਨ ਮਹਿਤਪੁਰ ਬਲਜੀਤ ਸਿੰਘ ਬੱਲੀ ਥਿੰਦ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ , ਇਸ ਮੌਕੇ ਮੋਜੂਦ ਮਨਪ੍ਰੀਤ ਸਿੰਘ ਬਾਦਲ ਨੇ ਭਾਜਪਾ ਵਿੱਚ ਸ਼ਮੂਲੀਅਤ ਕਰਨ ਵਾਲੇ ਵਰਕਰਾ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਭਾਜਪਾ ਉਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦੇਵੇਗੀ ।

ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ‘ਚ ਇਸ ਸਮੇਂ ਖੋਫ ਦਾ ਮਹੌਲ ਹੈ । ਕੋਈ ਵੀ ਵਿਅਕਤੀ ਇਥੇ ਸੁਰੱਖਿਅਤ ਨਹੀਂ ਹੈ । ਉਹਨਾਂ ਕਿਹਾ ਕਿ ਅਕਾਲੀ ਅਤੇ ਆਪ ਪਾਰਟੀ ਨੇ ਹਰ ਵਰਗ ਨਾਲ ਧੋਖਾ ਕੀਤਾ ਹੈ । ਜਨਤਾ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਸੀ ਪਰ ਉਹਨਾਂ ਜਨਤਾ ਨੂੰ ਹੀ ਧੋਖਾ ਦਿੱਤਾ ਹੈ, ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਬਹੁਤ ਹੀ ਮਹੱਤਵਪੂਰਨ ਹੈ । ਇਸ ਮੌਕੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਅਮਰਜੀਤ ਸਿੰਘ ਥਿੰਦ ਨੇ ਕਿਹਾ ਕਿ ਜਨਤਾ ਆਪ , ਅਕਾਲੀ , ਕਾਂਗਰਸ ਨੂੰ ਵੋਟ ਦੇ ਕੇ ਆਪਣੀ ਵੋਟ ਬਰਬਾਦ ਨਾ ਕਰਨ ‌। ਉਹਨਾਂ ਸਮੂਹ ਪਾਰਟੀ ਵਰਕਰਾਂ ਨੂੰ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਮੰਗਣ ਦੀ ਅਪੀਲ ਕੀਤੀ ਤਾਂ ਜ਼ੋ ਇਸ ਜ਼ਿਮਨੀ ਚੋਣ ਵਿੱਚ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੱਡੀ ਜਿੱਤ ਹਾਸਲ ਹੋਵੇ।