ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ

45
0

ਆਮ ਆਦਮੀ ਉਤੇ ਮਹਿੰਗਾਈ ਦੀ ਇਕ ਹੋਰ ਮਾਰ ਪਈ ਹੈ। ਤੇਲ ਵੰਡ ਕੰਪਨੀਆਂ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ​​ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਕੋਲਕਾਤਾ ‘ਚ ਵਪਾਰਕ ਸਿਲੰਡਰ ਦੀ ਕੀਮਤ ਪਹਿਲਾਂ 1875.50 ਰੁਪਏ ਤੋਂ ਵਧ ਕੇ 1882.50 ਰੁਪਏ ਹੋ ਗਈ ਹੈ। ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਪਹਿਲਾਂ 1725 ਰੁਪਏ ਤੋਂ ਵਧ ਕੇ 1732 ਰੁਪਏ ਹੋ ਗਈ ਹੈ।

ਚੇਨਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1937 ਰੁਪਏ ਤੋਂ ਵਧ ਕੇ 1944 ਰੁਪਏ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲਗਾਤਾਰ ਦੋ ਮਹੀਨਿਆਂ ਤੋਂ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਸੀ।